ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 953 · Raag Raamkalee · Guru Nanak Dev Ji

1ਤਿਸੁ ਪਾਖੰਡੀ ਜਰਾ ਨ ਮਰਣਾ ॥

2ਬੋਲੈ ਚਰਪਟੁ ਸਤਿ ਸਰੂਪੁ ॥

3ਪਰਮ ਤੰਤ ਮਹਿ ਰੇਖ ਨ ਰੂਪੁ ॥੫॥

4ਮਃ ੧ ॥

5ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥

6ਗਗਨ ਮੰਡਲ ਮਹਿ ਰੋਪੈ ਥੰਮੁ ॥

7ਅਹਿਨਿਸਿ ਅੰਤਰਿ ਰਹੈ ਧਿਆਨਿ ॥

8ਤੇ ਬੈਰਾਗੀ ਸਤ ਸਮਾਨਿ ॥

9ਬੋਲੈ ਭਰਥਰਿ ਸਤਿ ਸਰੂਪੁ ॥

10ਪਰਮ ਤੰਤ ਮਹਿ ਰੇਖ ਨ ਰੂਪੁ ॥੬॥

11ਮਃ ੧ ॥

12ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥

13ਕੰਨ ਪੜਾਇ ਕਿਆ ਖਾਜੈ ਭੁਗਤਿ ॥

14ਆਸਤਿ ਨਾਸਤਿ ਏਕੋ ਨਾਉ ॥

15ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥

16ਧੂਪ ਛਾਵ ਜੇ ਸਮ ਕਰਿ ਸਹੈ ॥

17ਤਾ ਨਾਨਕੁ ਆਖੈ ਗੁਰੁ ਕੋ ਕਹੈ ॥

18ਛਿਅ ਵਰਤਾਰੇ ਵਰਤਹਿ ਪੂਤ ॥

19ਨਾ ਸੰਸਾਰੀ ਨਾ ਅਉਧੂਤ ॥

20ਨਿਰੰਕਾਰਿ ਜੋ ਰਹੈ ਸਮਾਇ ॥

21ਕਾਹੇ ਭੀਖਿਆ ਮੰਗਣਿ ਜਾਇ ॥੭॥

22ਪਉੜੀ ॥

23ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥

24ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥

25ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥

26ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥

27ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥

28ਸਲੋਕ ਮਃ ੩ ॥

29ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥

30ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥

31ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥

32ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥

33ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥

34ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥

35ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥

36ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥

37ਮਃ ੧ ॥

38ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥

39ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥

40ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥

41ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥

42ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥

43ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥

44ਪਉੜੀ ॥

45ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥

46ਹਰਿ ਕੀ ਕੀਮਤਿ ਨ ਪਵੈ ਕਿਛੁ ਕਹਣੁ ਨ ਜਾਪੈ ॥

47ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥

48ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥

49ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥

50ਸਲੋਕੁ ਮਃ ੧ ॥

51ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥

52ਪਰਸ ਰਾਮੁ ਰੋਵੈ ਘਰਿ ਆਇਆ ॥

53ਅਜੈ ਸੁ ਰੋਵੈ ਭੀਖਿਆ ਖਾਇ ॥

54ਐਸੀ ਦਰਗਹ ਮਿਲੈ ਸਜਾਇ ॥

55ਰੋਵੈ ਰਾਮੁ ਨਿਕਾਲਾ ਭਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath