ਗੁਰੂ ਗ੍ਰੰਥ ਸਾਹਿਬ 954 · Raag Raamkalee · Guru Nanak Dev Ji
1ਸੀਤਾ ਲਖਮਣੁ ਵਿਛੁੜਿ ਗਇਆ ॥
2ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥
3ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥
4ਰੋਵੈ ਜਨਮੇਜਾ ਖੁਇ ਗਇਆ ॥
5ਏਕੀ ਕਾਰਣਿ ਪਾਪੀ ਭਇਆ ॥
6ਰੋਵਹਿ ਸੇਖ ਮਸਾਇਕ ਪੀਰ ॥
7ਅੰਤਿ ਕਾਲਿ ਮਤੁ ਲਾਗੈ ਭੀੜ ॥
8ਰੋਵਹਿ ਰਾਜੇ ਕੰਨ ਪੜਾਇ ॥
9ਘਰਿ ਘਰਿ ਮਾਗਹਿ ਭੀਖਿਆ ਜਾਇ ॥
10ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥
11ਪੰਡਿਤ ਰੋਵਹਿ ਗਿਆਨੁ ਗਵਾਇ ॥
12ਬਾਲੀ ਰੋਵੈ ਨਾਹਿ ਭਤਾਰੁ ॥
13ਨਾਨਕ ਦੁਖੀਆ ਸਭੁ ਸੰਸਾਰੁ ॥
14ਮੰਨੇ ਨਾਉ ਸੋਈ ਜਿਣਿ ਜਾਇ ॥
15ਅਉਰੀ ਕਰਮ ਨ ਲੇਖੈ ਲਾਇ ॥੧॥
16ਮਃ ੨ ॥
17ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥
18ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥੨॥
19ਪਉੜੀ ॥
20ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥
21ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥
22ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥
23ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥
24ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥
25ਸਲੋਕ ਮਃ ੨ ॥
26ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥
27ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥
28ਮਃ ੨ ॥
29ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥
30ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥
31ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥
32ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥
33ਪਉੜੀ ॥
34ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥
35ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥
36ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥
37ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥
38ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥
39ਸਲੋਕ ਮਃ ੨ ॥
40ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥
41ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥
42ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥
43ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥
44ਮਃ ੨ ॥
45ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥
46ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥
47ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥
48ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥
49ਮਃ ੨ ॥
50ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥
51ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath