ਗੁਰੂ ਗ੍ਰੰਥ ਸਾਹਿਬ 955 · Raag Raamkalee
1ਪਉੜੀ ॥
2ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥
3ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥
4ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥
5ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥
6ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
7ਸਲੋਕ ਮਃ ੧ ॥
8ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥
9ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥
10ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥
11ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥
12ਮਃ ੧ ॥
13ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥
14ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥
15ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥
16ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥
17ਪਉੜੀ ॥
18ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥
19ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥
20ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥
21ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥
22ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥
23ਸਲੋਕ ਮਃ ੨ ॥
24ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥
25ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
26ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥
27ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥
28ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥
29ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥
30ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥
31ਮਃ ੧ ॥
32ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥
33ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥
34ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥
35ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
36ਪਉੜੀ ॥
37ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥
38ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥
39ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥
40ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥
41ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥
42ਸਲੋਕ ਮਃ ੧ ॥
43ਵੇਲਿ ਪਿੰਞਾਇਆ ਕਤਿ ਵੁਣਾਇਆ ॥
44ਕਟਿ ਕੁਟਿ ਕਰਿ ਖੁੰਬਿ ਚੜਾਇਆ ॥
45ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥
46ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥
47ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥
48ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath