ਗੁਰੂ ਗ੍ਰੰਥ ਸਾਹਿਬ 956 · Raag Raamkalee · Guru Nanak Dev Ji
1ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥
2ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥
3ਮਃ ੧ ॥
4ਸਚ ਕੀ ਕਾਤੀ ਸਚੁ ਸਭੁ ਸਾਰੁ ॥
5ਘਾੜਤ ਤਿਸ ਕੀ ਅਪਰ ਅਪਾਰ ॥
6ਸਬਦੇ ਸਾਣ ਰਖਾਈ ਲਾਇ ॥
7ਗੁਣ ਕੀ ਥੇਕੈ ਵਿਚਿ ਸਮਾਇ ॥
8ਤਿਸ ਦਾ ਕੁਠਾ ਹੋਵੈ ਸੇਖੁ ॥
9ਲੋਹੂ ਲਬੁ ਨਿਕਥਾ ਵੇਖੁ ॥
10ਹੋਇ ਹਲਾਲੁ ਲਗੈ ਹਕਿ ਜਾਇ ॥
11ਨਾਨਕ ਦਰਿ ਦੀਦਾਰਿ ਸਮਾਇ ॥੨॥
12ਮਃ ੧ ॥
13ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥
14ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥
15ਪਉੜੀ ॥
16ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥
17ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥
18ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥
19ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥
20ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥
21ਸਲੋਕ ਮਃ ੩ ॥
22ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥
23ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥
24ਮਃ ੩ ॥
25ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥
26ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥
27ਪਉੜੀ ॥
28ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥
29ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥
30ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥
31ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥
32ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
33ਸਲੋਕੁ ਮਃ ੧ ॥
34ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥
35ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥
36ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥
37ਓਨਾ ਰਿਜਕੁ ਨ ਪਇਓ ਓਥੈ ਓਨੑਾ ਹੋਰੋ ਖਾਣਾ ॥
38ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥
39ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥
40ਮਃ ੧ ॥
41ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥
42ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥
43ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥
44ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥
45ਪਉੜੀ ॥
46ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥
47ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥
48ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥
49ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ ॥
50ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath