ਗੁਰੂ ਗ੍ਰੰਥ ਸਾਹਿਬ 957 · Raag Raamkalee
1ਰਾਮਕਲੀ ਕੀ ਵਾਰ ਮਹਲਾ ੫
2ੴ ਸਤਿਗੁਰ ਪ੍ਰਸਾਦਿ ॥
3ਸਲੋਕ ਮਃ ੫ ॥
4ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥
5ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥
6ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥
7ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥
8ਮਃ ੫ ॥
9ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥
10ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥
11ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥
12ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥੨॥
13ਪਉੜੀ ॥
14ਥਟਣਹਾਰੈ ਥਾਟੁ ਆਪੇ ਹੀ ਥਟਿਆ ॥
15ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥
16ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥
17ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥
18ਅਗਮ ਅਥਾਹ ਬੇਅੰਤ ਪਰੈ ਪਰਟਿਆ ॥
19ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥
20ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥
21ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥
22ਸਲੋਕੁ ਮਃ ੫ ॥
23ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥
24ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥
25ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥
26ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥
27ਮਃ ੫ ॥
28ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥
29ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥
30ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥
31ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥
32ਪਉੜੀ ॥
33ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥
34ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥
35ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥
36ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥
37ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥
38ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥
39ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥
40ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥੨॥
41ਸਲੋਕ ਮਃ ੫ ॥
42ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥
43ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥
44ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥
45ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath