ਗੁਰੂ ਗ੍ਰੰਥ ਸਾਹਿਬ 958 · Raag Raamkalee
1ਮਃ ੫ ॥
2ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
3ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥
4ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥
5ਪਉੜੀ ॥
6ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥
7ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥
8ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥
9ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥
10ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥
11ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥
12ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥
13ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
14ਸਲੋਕੁ ਮਃ ੫ ॥
15ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥
16ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥
17ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥
18ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥
19ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥
20ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥
21ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥
22ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥
23ਮਃ ੫ ॥
24ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥
25ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥
26ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥
27ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥
28ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥
29ਪਉੜੀ ॥
30ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥
31ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥
32ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥
33ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥
34ਓਨਾ ਪਿਛੈ ਜਗੁ ਭੁੰਚੈ ਭੋਗਈ ॥
35ਓਨਾ ਪਿਆਰਾ ਰਬੁ ਓਨਾਹਾ ਜੋਗਈ ॥
36ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥
37ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥
38ਸਲੋਕ ਮਃ ੫ ॥
39ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥
40ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥
41ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥
42ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥
43ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥
44ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥
45ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥
46ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath