ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 959 · Raag Raamkalee · Guru Arjan Dev Ji

1ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥

2ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥

3ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥

4ਮਃ ੫ ॥

5ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥

6ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥

7ਜਿਚਰੁ ਪੈਨਨਿ ਖਾਵਨੑੇ ਤਿਚਰੁ ਰਖਨਿ ਗੰਢੁ ॥

8ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥

9ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥

10ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥

11ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥

12ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥

13ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥

14ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥

15ਪਉੜੀ ॥

16ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥

17ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥

18ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥

19ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥

20ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥

21ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥

22ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥

23ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥

24ਸਲੋਕ ਮਃ ੫ ॥

25ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥

26ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥

27ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥

28ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥

29ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥

30ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥

31ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥

32ਸਾਈ ਸੋੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥

33ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥

34ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥

35ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥

36ਮਃ ੫ ॥

37ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥

38ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥

39ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥

40ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥

41ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥

42ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath