ਗੁਰੂ ਗ੍ਰੰਥ ਸਾਹਿਬ 95 · Raag Maajh
1ਮਾਝ ਮਹਲਾ ੪ ॥
2ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥
3ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥
4ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥
5ਆਉ ਸਖੀ ਹਰਿ ਮੇਲੁ ਕਰੇਹਾ ॥
6ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥
7ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥
8ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥
9ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥
10ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥੩॥
11ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥
12ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥
13ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥
14ਮਾਝ ਮਹਲਾ ੪ ॥
15ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥
16ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥
17ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥
18ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥
19ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥
20ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥
21ਵਡਭਾਗੀ ਹਰਿ ਸੰਗਤਿ ਪਾਵਹਿ ॥
22ਭਾਗਹੀਨ ਭ੍ਰਮਿ ਚੋਟਾ ਖਾਵਹਿ ॥
23ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
24ਮੈ ਆਇ ਮਿਲਹੁ ਜਗਜੀਵਨ ਪਿਆਰੇ ॥
25ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥
26ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥
27ਮਾਝ ਮਹਲਾ ੪ ॥
28ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥
29ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥
30ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥
31ਆਵਹੁ ਸੰਤ ਮੈ ਗਲਿ ਮੇਲਾਈਐ ॥
32ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥
33ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥
34ਵਡਭਾਗੀ ਹਰਿ ਸੰਤੁ ਮਿਲਾਇਆ ॥
35ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥
36ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥
37ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
38ਮਲੁ ਹਉਮੈ ਬਿਖਿਆ ਸਭ ਨਿਵਾਰੀ ॥
39ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥
40ਮਾਝ ਮਹਲਾ ੪ ॥
41ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥
42ਮਿਲਿ ਸੰਗਤਿ ਮਨਿ ਨਾਮੁ ਵਸਾਈ ॥
43ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath