ਗੁਰੂ ਗ੍ਰੰਥ ਸਾਹਿਬ 960 · Raag Raamkalee · Guru Arjan Dev Ji
1ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥
2ਪਉੜੀ ॥
3ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥
4ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥
5ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥
6ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥
7ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥
8ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥
9ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥
10ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥
11ਸਲੋਕ ਮਃ ੫ ॥
12ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥
13ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥
14ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥
15ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥
16ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥
17ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥
18ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥
19ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥
20ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥
21ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥
22ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥
23ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥
24ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥
25ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥
26ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥
27ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥
28ਮਃ ੫ ॥
29ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥
30ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥
31ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥
32ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥
33ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥
34ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥
35ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥
36ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥
37ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥
38ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥
39ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath