ਗੁਰੂ ਗ੍ਰੰਥ ਸਾਹਿਬ 961 · Raag Raamkalee · Guru Arjan Dev Ji
1ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥
2ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥
3ਪਉੜੀ ॥
4ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥
5ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥
6ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥
7ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥
8ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥
9ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥
10ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥
11ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥
12ਸਲੋਕ ਮਃ ੫ ॥
13ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥
14ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥
15ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥
16ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥
17ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥
18ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥
19ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥
20ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥
21ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥
22ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
23ਮਃ ੫ ॥
24ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥
25ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥
26ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥
27ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥
28ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥
29ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥
30ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥
31ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥
32ਪਉੜੀ ॥
33ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥
34ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥
35ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥
36ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥
37ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥
38ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥
39ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥
40ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
41ਸਲੋਕ ਮਹਲਾ ੫ ॥
42ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥
43ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥
44ਮਃ ੫ ॥
45ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥
46ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥
47ਪਉੜੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath