ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 962 · Raag Raamkalee · Guru Arjan Dev Ji

1ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥

2ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥

3ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥

4ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥

5ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥

6ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥

7ਸਭਸੈ ਨੋ ਕਿਰਪਾਲੁ ਸਮੑਾਲੇ ਸਾਹਿ ਸਾਹਿ ॥

8ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥

9ਸਲੋਕ ਮਃ ੫ ॥

10ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥

11ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥

12ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥

13ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥

14ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥

15ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥

16ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥

17ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥

18ਮਃ ੫ ॥

19ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥

20ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥

21ਪਉੜੀ ॥

22ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥

23ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥

24ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥

25ਨਾ ਤੂ ਆਵਹਿ ਵਸਿ ਧਰਤੀ ਧਾਈਐ ॥

26ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥

27ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥

28ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥

29ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥

30ਸਲੋਕ ਮਃ ੫ ॥

31ਆਪੇ ਵੈਦੁ ਆਪਿ ਨਾਰਾਇਣੁ ॥

32ਏਹਿ ਵੈਦ ਜੀਅ ਕਾ ਦੁਖੁ ਲਾਇਣ ॥

33ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥

34ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥

35ਮਃ ੫ ॥

36ਹੁਕਮਿ ਉਛਲੈ ਹੁਕਮੇ ਰਹੈ ॥

37ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥

38ਹੁਕਮੇ ਨਾਮੁ ਜਪੈ ਦਿਨੁ ਰਾਤਿ ॥

39ਨਾਨਕ ਜਿਸ ਨੋ ਹੋਵੈ ਦਾਤਿ ॥

40ਹੁਕਮਿ ਮਰੈ ਹੁਕਮੇ ਹੀ ਜੀਵੈ ॥

41ਹੁਕਮੇ ਨਾਨੑਾ ਵਡਾ ਥੀਵੈ ॥

42ਹੁਕਮੇ ਸੋਗ ਹਰਖ ਆਨੰਦ ॥

43ਹੁਕਮੇ ਜਪੈ ਨਿਰੋਧਰ ਗੁਰਮੰਤ ॥

44ਹੁਕਮੇ ਆਵਣੁ ਜਾਣੁ ਰਹਾਏ ॥

45ਨਾਨਕ ਜਾ ਕਉ ਭਗਤੀ ਲਾਏ ॥੨॥

46ਪਉੜੀ ॥

47ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥

48ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥

49ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥

50ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥

51ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥

52ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥

53ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥

54ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath