ਗੁਰੂ ਗ੍ਰੰਥ ਸਾਹਿਬ 963 · Raag Raamkalee
1ਸਲੋਕ ਮਃ ੫ ॥
2ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥
3ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥
4ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥
5ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥
6ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥
7ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
8ਮਃ ੫ ॥
9ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥
10ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥
11ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥
12ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥
13ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥
14ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥
15ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥
16ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥
17ਪਉੜੀ ॥
18ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥
19ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥
20ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥
21ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥
22ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥
23ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥
24ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥
25ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
26ਸਲੋਕ ਮਃ ੫ ॥
27ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥
28ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ ॥੧॥
29ਮਃ ੫ ॥
30ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥
31ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥
32ਪਉੜੀ ॥
33ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥
34ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥
35ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥
36ਜਿਸ ਨੋ ਲਾਏ ਸਚਿ ਤਿਸੁ ਸਚੁ ਸਮੑਾਲਣੋ ॥
37ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥
38ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥
39ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥
40ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥
41ਸਲੋਕ ਮਃ ੫ ॥
42ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥
43ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥
44ਮਃ ੫ ॥
45ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥
46ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath