ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 964 · Raag Raamkalee

1ਪਉੜੀ ॥

2ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥

3ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥

4ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥

5ਜਿਸ ਨੋ ਵਿਸਰੈ ਨਾਉ ਸੋ ਜੋਨੀ ਹਾਂਢੀਐ ॥

6ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥

7ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥

8ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥

9ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥

10ਸਲੋਕ ਮਃ ੫ ॥

11ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥

12ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥

13ਮਃ ੫ ॥

14ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥

15ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥੨॥

16ਪਉੜੀ ॥

17ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥

18ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ ॥

19ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥

20ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥

21ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥

22ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥

23ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ ॥

24ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥

25ਸਲੋਕ ਮਃ ੫ ॥

26ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥

27ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥੧॥

28ਮਃ ੫ ॥

29ਦੇਹ ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ ॥

30ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥

31ਪਉੜੀ ॥

32ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥

33ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥

34ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥

35ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥

36ਜੋ ਕੀਨੑੀ ਕਰਤਾਰਿ ਸਾਈ ਭਲੀ ਗਲ ॥

37ਜਿਨੑੀ ਪਛਾਤਾ ਖਸਮੁ ਸੇ ਦਰਗਾਹ ਮਲ ॥

38ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥

39ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥

40ਸਲੋਕ ਮਃ ੫ ॥

41ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥

42ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥

43ਮਃ ੫ ॥

44ਹਠ ਮੰਝਾਹੂ ਮੈ ਮਾਣਕੁ ਲਧਾ ॥

45ਮੁਲਿ ਨ ਘਿਧਾ ਮੈ ਕੂ ਸਤਿਗੁਰਿ ਦਿਤਾ ॥

46ਢੂੰਢ ਵਞਾਈ ਥੀਆ ਥਿਤਾ ॥

47ਜਨਮੁ ਪਦਾਰਥੁ ਨਾਨਕ ਜਿਤਾ ॥੨॥

48ਪਉੜੀ ॥

49ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥

50ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥

51ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath