ਗੁਰੂ ਗ੍ਰੰਥ ਸਾਹਿਬ 965 · Raag Raamkalee · Guru Arjan Dev Ji
1ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥
2ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥
3ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥
4ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥
5ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥
6ਸਲੋਕ ਮਃ ੫ ॥
7ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥
8ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥
9ਬਿਨੁ ਨਾਵੈ ਬਹੁ ਫੇਰੁ ਫਿਰਾਹਰਿ ॥
10ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥
11ਜਨ ਨਾਨਕ ਸਚੇ ਸਚਿ ਸਮਾਹਰਿ ॥੧॥
12ਮਃ ੫ ॥
13ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥
14ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥
15ਪਉੜੀ ॥
16ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥
17ਰੰਗ ਪਰੰਗ ਅਨੇਕ ਨ ਜਾਪਨਿੑ ਕਰਤਬਾ ॥
18ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥
19ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥
20ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥
21ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥
22ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥
23ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥
24ਸਲੋਕ ਮਃ ੫ ॥
25ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥
26ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥੧॥
27ਮਹਲਾ ੫ ॥
28ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥
29ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨॥
30ਪਉੜੀ ॥
31ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥
32ਮਨੁ ਲੋਚੈ ਉਨੑ ਮਿਲਣ ਕਉ ਕਿਉ ਵੰਞੈ ਘਿਤਾ ॥
33ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥
34ਓਹੁ ਪਿਆਰਾ ਜੀਅ ਕਾ ਜੋ ਖੋਲੑੈ ਭਿਤਾ ॥
35ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ ॥
36ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥
37ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥
38ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥
39ਸਲੋਕ ਮਹਲਾ ੫ ॥
40ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥
41ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੧॥
42ਮਹਲਾ ੫ ॥
43ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥
44ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥
45ਪਉੜੀ ॥
46ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥
47ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥
48ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥
49ਆਪਣਾ ਕੀਤਾ ਆਪਿ ਆਪਿ ਵਰੰਨਿਆ ॥
50ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath