ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 966 · Raag Raamkalee · Guru Arjan Dev Ji

1ਧੰਨੁ ਸੁ ਤੇਰੇ ਭਗਤ ਜਿਨੑੀ ਸਚੁ ਤੂੰ ਡਿਠਾ ॥

2ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥

3ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥

4ਸਲੋਕ ਮਃ ੫ ॥

5ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥

6ਜੋ ਨਰ ਪੀਰਿ ਨਿਵਾਜਿਆ ਤਿਨੑਾ ਅੰਚ ਨ ਲਾਗ ॥੧॥

7ਮਃ ੫ ॥

8ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥

9ਵਿਰਲੇ ਕੇਈ ਪਾਈਅਨਿੑ ਜਿਨੑਾ ਪਿਆਰੇ ਨੇਹ ॥੨॥

10ਪਉੜੀ ॥

11ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥

12ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥

13ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥

14ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥

15ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥

16ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥

17ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥

18ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥

19ਸਲੋਕ ਮਃ ੫ ॥

20ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥

21ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥੧॥

22ਮਃ ੫ ॥

23ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥

24ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥

25ਪਉੜੀ ॥

26ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥

27ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥

28ਆਪੇ ਸਭਨਾ ਮੰਝਿ ਆਪੇ ਬਾਹਰਾ ॥

29ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥

30ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥

31ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥

32ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥

33ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥

34ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ

35ੴ ਸਤਿਗੁਰ ਪ੍ਰਸਾਦਿ ॥

36ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥

37ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥

38ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥

39ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥

40ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥

41ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥

42ਸਹਿ ਟਿਕਾ ਦਿਤੋਸੁ ਜੀਵਦੈ ॥੧॥

43ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥

44ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥

45ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥

46ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath