ਗੁਰੂ ਗ੍ਰੰਥ ਸਾਹਿਬ 967 · Raag Raamkalee · Bhatt Sathaa & Balvand
1ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥
2ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥
3ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥
4ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥
5ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥
6ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨੑ ਮੁਰਟੀਐ ॥
7ਦਿਲਿ ਖੋਟੈ ਆਕੀ ਫਿਰਨਿੑ ਬੰਨਿੑ ਭਾਰੁ ਉਚਾਇਨਿੑ ਛਟੀਐ ॥
8ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥
9ਕਉਣੁ ਹਾਰੇ ਕਿਨਿ ਉਵਟੀਐ ॥੨॥
10ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥
11ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥
12ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥
13ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥
14ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥
15ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥
16ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥
17ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥
18ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥
19ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥
20ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥
21ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥
22ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥
23ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥
24ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥
25ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥
26ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥
27ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥
28ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥
29ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥
30ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥
31ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥
32ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥
33ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥
34ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥
35ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥
36ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥
37ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥
38ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥
39ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath