ਗੁਰੂ ਗ੍ਰੰਥ ਸਾਹਿਬ 968 · Raag Raamkalee · Bhatt Sathaa & Balvand
1ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥
2ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥
3ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥
4ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥
5ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥
6ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥
7ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥
8ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥
9ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥
10ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥
11ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥
12ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥
13ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥
14ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥
15ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥
16ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥
17ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥
18ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥
19ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥
20ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
21ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
22ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥
23ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥
24ਜਿਨੑੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
25ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥
26ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥
27ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥
28ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥
29ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥
30ਆਪੀਨੑੈ ਆਪੁ ਸਾਜਿਓਨੁ ਆਪੇ ਹੀ ਥੰਮਿੑ ਖਲੋਆ ॥
31ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥
32ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥
33ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥
34ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥
35ਜਿਨੑੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥
36ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥
37ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥
38ਰਾਮਕਲੀ ਬਾਣੀ ਭਗਤਾ ਕੀ ॥
39ਕਬੀਰ ਜੀਉ
40ੴ ਸਤਿਗੁਰ ਪ੍ਰਸਾਦਿ ॥
41ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath