ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 969 · Raag Raamkalee · Bhagat Kabeer Ji

1ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥

2ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥

3ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥

4ਭਵਨ ਚਤੁਰ ਦਸ ਭਾਠੀ ਕੀਨੑੀ ਬ੍ਰਹਮ ਅਗਨਿ ਤਨਿ ਜਾਰੀ ਰੇ ॥

5ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥

6ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥

7ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥

8ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥

9ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥

10ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥

11ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥

12ਅਉਧੂ ਮੇਰਾ ਮਨੁ ਮਤਵਾਰਾ ॥

13ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥

14ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥

15ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥

16ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥

17ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥

18ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥

19ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥

20ਅਬ ਤਬ ਜਬ ਕਬ ਤੁਹੀ ਤੁਹੀ ॥

21ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥

22ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥

23ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥

24ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥

25ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥

26ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥

27ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥

28ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥

29ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥

30ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥

31ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥

32ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥

33ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥

34ਹਮ ਕੂਕਰ ਤੇਰੇ ਦਰਬਾਰਿ ॥

35ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath