ਗੁਰੂ ਗ੍ਰੰਥ ਸਾਹਿਬ 96 · Raag Maajh · Guru Raam Daas Ji
1ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥
2ਜਾਇ ਪੁਛਾ ਜਨ ਹਰਿ ਕੀ ਬਾਤਾ ॥
3ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥
4ਸਤਿਗੁਰ ਦਾਤੈ ਨਾਮੁ ਦਿੜਾਇਆ ॥
5ਵਡਭਾਗੀ ਗੁਰ ਦਰਸਨੁ ਪਾਇਆ ॥
6ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥
7ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥
8ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥
9ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥
10ਮਾਝ ਮਹਲਾ ੪ ॥
11ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥
12ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥
13ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥
14ਜਹ ਜਹ ਦੇਖਾ ਤਹ ਤਹ ਸੁਆਮੀ ॥
15ਤੂ ਘਟਿ ਘਟਿ ਰਵਿਆ ਅੰਤਰਜਾਮੀ ॥
16ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥
17ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥
18ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥
19ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥
20ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥
21ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥
22ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥
23ਸਤ ਚਉਪਦੇ ਮਹਲੇ ਚਉਥੇ ਕੇ ॥
24ਮਾਝ ਮਹਲਾ ੫ ਚਉਪਦੇ ਘਰੁ ੧ ॥
25ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥
26ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
27ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥
28ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥
29ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥
30ਚਿਰੁ ਹੋਆ ਦੇਖੇ ਸਾਰਿੰਗਪਾਣੀ ॥
31ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥
32ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥
33ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥
34ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath