ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 970 · Raag Raamkalee · Bhagat Kabeer Ji

1ਪੂਰਬ ਜਨਮ ਹਮ ਤੁਮੑਰੇ ਸੇਵਕ ਅਬ ਤਉ ਮਿਟਿਆ ਨ ਜਾਈ ॥

2ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥

3ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥

4ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥

5ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥

6ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮੑਾਰਿ ॥੪॥

7ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥

8ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥

9ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥

10ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥੧॥

11ਕਾਹੇ ਮੇਰੇ ਬਾਮੑਨ ਹਰਿ ਨ ਕਹਹਿ ॥

12ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ ॥

13ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥

14ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥

15ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥

16ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥੩॥੫॥

17ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥

18ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥

19ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥

20ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥

21ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥

22ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥

23ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥

24ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥

25ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥

26ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥

27ਐਸਾ ਜੋਗੁ ਕਮਾਵਹੁ ਜੋਗੀ ॥

28ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥

29ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥

30ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥

31ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥

32ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥

33ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥

34ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath