ਗੁਰੂ ਗ੍ਰੰਥ ਸਾਹਿਬ 971 · Raag Raamkalee · Bhagat Kabeer Ji
1ਗੋਬਿੰਦ ਹਮ ਐਸੇ ਅਪਰਾਧੀ ॥
2ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥
3ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥
4ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥
5ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨੑੋ ਮੈ ਫੇਰਾ ॥
6ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥
7ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥
8ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥
9ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥
10ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮੑਾਰੀ ॥੫॥੮॥
11ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥
12ਜਾਹਿ ਬੈਕੁੰਠਿ ਨਹੀ ਸੰਸਾਰਿ ॥
13ਨਿਰਭਉ ਕੈ ਘਰਿ ਬਜਾਵਹਿ ਤੂਰ ॥
14ਅਨਹਦ ਬਜਹਿ ਸਦਾ ਭਰਪੂਰ ॥੧॥
15ਐਸਾ ਸਿਮਰਨੁ ਕਰਿ ਮਨ ਮਾਹਿ ॥
16ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥
17ਜਿਹ ਸਿਮਰਨਿ ਨਾਹੀ ਨਨਕਾਰੁ ॥
18ਮੁਕਤਿ ਕਰੈ ਉਤਰੈ ਬਹੁ ਭਾਰੁ ॥
19ਨਮਸਕਾਰੁ ਕਰਿ ਹਿਰਦੈ ਮਾਹਿ ॥
20ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥
21ਜਿਹ ਸਿਮਰਨਿ ਕਰਹਿ ਤੂ ਕੇਲ ॥
22ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥
23ਸੋ ਦੀਪਕੁ ਅਮਰਕੁ ਸੰਸਾਰਿ ॥
24ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥
25ਜਿਹ ਸਿਮਰਨਿ ਤੇਰੀ ਗਤਿ ਹੋਇ ॥
26ਸੋ ਸਿਮਰਨੁ ਰਖੁ ਕੰਠਿ ਪਰੋਇ ॥
27ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥
28ਗੁਰ ਪਰਸਾਦੀ ਉਤਰਹਿ ਪਾਰਿ ॥੪॥
29ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥
30ਮੰਦਰਿ ਸੋਵਹਿ ਪਟੰਬਰ ਤਾਨਿ ॥
31ਸੇਜ ਸੁਖਾਲੀ ਬਿਗਸੈ ਜੀਉ ॥
32ਸੋ ਸਿਮਰਨੁ ਤੂ ਅਨਦਿਨੁ ਪੀਉ ॥੫॥
33ਜਿਹ ਸਿਮਰਨਿ ਤੇਰੀ ਜਾਇ ਬਲਾਇ ॥
34ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥
35ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥
36ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥
37ਸਦਾ ਸਦਾ ਸਿਮਰਿ ਦਿਨੁ ਰਾਤਿ ॥
38ਊਠਤ ਬੈਠਤ ਸਾਸਿ ਗਿਰਾਸਿ ॥
39ਜਾਗੁ ਸੋਇ ਸਿਮਰਨ ਰਸ ਭੋਗ ॥
40ਹਰਿ ਸਿਮਰਨੁ ਪਾਈਐ ਸੰਜੋਗ ॥੭॥
41ਜਿਹ ਸਿਮਰਨਿ ਨਾਹੀ ਤੁਝੁ ਭਾਰ ॥
42ਸੋ ਸਿਮਰਨੁ ਰਾਮ ਨਾਮ ਅਧਾਰੁ ॥
43ਕਹਿ ਕਬੀਰ ਜਾ ਕਾ ਨਹੀ ਅੰਤੁ ॥
44ਤਿਸ ਕੇ ਆਗੇ ਤੰਤੁ ਨ ਮੰਤੁ ॥੮॥੯॥
45ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ
46ੴ ਸਤਿਗੁਰ ਪ੍ਰਸਾਦਿ ॥
47ਬੰਧਚਿ ਬੰਧਨੁ ਪਾਇਆ ॥
48ਮੁਕਤੈ ਗੁਰਿ ਅਨਲੁ ਬੁਝਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath