ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 972 · Raag Raamkalee · Bhagat Kabeer Ji

1ਜਬ ਨਖ ਸਿਖ ਇਹੁ ਮਨੁ ਚੀਨੑਾ ॥

2ਤਬ ਅੰਤਰਿ ਮਜਨੁ ਕੀਨੑਾ ॥੧॥

3ਪਵਨਪਤਿ ਉਨਮਨਿ ਰਹਨੁ ਖਰਾ ॥

4ਨਹੀ ਮਿਰਤੁ ਨ ਜਨਮੁ ਜਰਾ ॥੧॥ ਰਹਾਉ ॥

5ਉਲਟੀ ਲੇ ਸਕਤਿ ਸਹਾਰੰ ॥

6ਪੈਸੀਲੇ ਗਗਨ ਮਝਾਰੰ ॥

7ਬੇਧੀਅਲੇ ਚਕ੍ਰ ਭੁਅੰਗਾ ॥

8ਭੇਟੀਅਲੇ ਰਾਇ ਨਿਸੰਗਾ ॥੨॥

9ਚੂਕੀਅਲੇ ਮੋਹ ਮਇਆਸਾ ॥

10ਸਸਿ ਕੀਨੋ ਸੂਰ ਗਿਰਾਸਾ ॥

11ਜਬ ਕੁੰਭਕੁ ਭਰਿਪੁਰਿ ਲੀਣਾ ॥

12ਤਹ ਬਾਜੇ ਅਨਹਦ ਬੀਣਾ ॥੩॥

13ਬਕਤੈ ਬਕਿ ਸਬਦੁ ਸੁਨਾਇਆ ॥

14ਸੁਨਤੈ ਸੁਨਿ ਮੰਨਿ ਬਸਾਇਆ ॥

15ਕਰਿ ਕਰਤਾ ਉਤਰਸਿ ਪਾਰੰ ॥

16ਕਹੈ ਕਬੀਰਾ ਸਾਰੰ ॥੪॥੧॥੧੦॥

17ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥

18ਜੋਤੀ ਅੰਤਰਿ ਬ੍ਰਹਮੁ ਅਨੂਪੁ ॥੧॥

19ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥

20ਜੋਤੀ ਅੰਤਰਿ ਧਰਿਆ ਪਸਾਰੁ ॥੧॥ ਰਹਾਉ ॥

21ਹੀਰਾ ਦੇਖਿ ਹੀਰੇ ਕਰਉ ਆਦੇਸੁ ॥

22ਕਹੈ ਕਬੀਰੁ ਨਿਰੰਜਨ ਅਲੇਖੁ ॥੨॥੨॥੧੧॥

23ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥

24ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥੧॥ ਰਹਾਉ ॥

25ਨੰੀਬੁ ਭਇਓ ਆਂਬੁ ਆਂਬੁ ਭਇਓ ਨੰੀਬਾ ਕੇਲਾ ਪਾਕਾ ਝਾਰਿ ॥

26ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥

27ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੰੀ ਚੁਨਿਓ ਨ ਜਾਈ ॥

28ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥

29ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧

30ੴ ਸਤਿਗੁਰ ਪ੍ਰਸਾਦਿ ॥

31ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥

32ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥

33ਮਨੁ ਰਾਮ ਨਾਮਾ ਬੇਧੀਅਲੇ ॥

34ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥

35ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥

36ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥

37ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥

38ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥

39ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥

40ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥

41ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath