ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 973 · Raag Raamkalee · Bhagat Naam Dev Ji

1ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥

2ਬੈਰਾਗੀ ਰਾਮਹਿ ਗਾਵਉਗੋ ॥

3ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥

4ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥

5ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥

6ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥

7ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨੑਾਉਗੋ ॥੩॥

8ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥

9ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥

10ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥

11ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥

12ਰਾਮ ਕੋਇ ਨ ਕਿਸ ਹੀ ਕੇਰਾ ॥

13ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥

14ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥

15ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥

16ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥

17ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥

18ਰਾਮਕਲੀ ਘਰੁ ੨ ॥

19ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥

20ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥

21ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥

22ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥

23ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨੑਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥

24ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥

25ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥

26ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥

27ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨਿੑ ਲੀਜੈ ॥

28ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥

29ਰਾਮਕਲੀ ਬਾਣੀ ਰਵਿਦਾਸ ਜੀ ਕੀ

30ੴ ਸਤਿਗੁਰ ਪ੍ਰਸਾਦਿ ॥

31ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥

32ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath