ਗੁਰੂ ਗ੍ਰੰਥ ਸਾਹਿਬ 974 · Raag Raamkalee · Bhagat Ravi Daas Ji
1ਦੇਵ ਸੰਸੈ ਗਾਂਠਿ ਨ ਛੂਟੈ ॥
2ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥
3ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥
4ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥੨॥
5ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥
6ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥
7ਰਾਮਕਲੀ ਬਾਣੀ ਬੇਣੀ ਜੀਉ ਕੀ
8ੴ ਸਤਿਗੁਰ ਪ੍ਰਸਾਦਿ ॥
9ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥
10ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥
11ਸੰਤਹੁ ਤਹਾ ਨਿਰੰਜਨ ਰਾਮੁ ਹੈ ॥
12ਗੁਰ ਗਮਿ ਚੀਨੈ ਬਿਰਲਾ ਕੋਇ ॥
13ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥
14ਦੇਵ ਸਥਾਨੈ ਕਿਆ ਨੀਸਾਣੀ ॥
15ਤਹ ਬਾਜੇ ਸਬਦ ਅਨਾਹਦ ਬਾਣੀ ॥
16ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥
17ਸਾਖੀ ਜਾਗੀ ਗੁਰਮੁਖਿ ਜਾਣੀ ॥੨॥
18ਉਪਜੈ ਗਿਆਨੁ ਦੁਰਮਤਿ ਛੀਜੈ ॥
19ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥
20ਏਸੁ ਕਲਾ ਜੋ ਜਾਣੈ ਭੇਉ ॥
21ਭੇਟੈ ਤਾਸੁ ਪਰਮ ਗੁਰਦੇਉ ॥੩॥
22ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥
23ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥
24ਜਾਗਤੁ ਰਹੈ ਸੁ ਕਬਹੁ ਨ ਸੋਵੈ ॥
25ਤੀਨਿ ਤਿਲੋਕ ਸਮਾਧਿ ਪਲੋਵੈ ॥
26ਬੀਜ ਮੰਤ੍ਰੁ ਲੈ ਹਿਰਦੈ ਰਹੈ ॥
27ਮਨੂਆ ਉਲਟਿ ਸੁੰਨ ਮਹਿ ਗਹੈ ॥੫॥
28ਜਾਗਤੁ ਰਹੈ ਨ ਅਲੀਆ ਭਾਖੈ ॥
29ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥
30ਗੁਰ ਕੀ ਸਾਖੀ ਰਾਖੈ ਚੀਤਿ ॥
31ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥
32ਕਰ ਪਲਵ ਸਾਖਾ ਬੀਚਾਰੇ ॥
33ਅਪਨਾ ਜਨਮੁ ਨ ਜੂਐ ਹਾਰੇ ॥
34ਅਸੁਰ ਨਦੀ ਕਾ ਬੰਧੈ ਮੂਲੁ ॥
35ਪਛਿਮ ਫੇਰਿ ਚੜਾਵੈ ਸੂਰੁ ॥
36ਅਜਰੁ ਜਰੈ ਸੁ ਨਿਝਰੁ ਝਰੈ ॥
37ਜਗੰਨਾਥ ਸਿਉ ਗੋਸਟਿ ਕਰੈ ॥੭॥
38ਚਉਮੁਖ ਦੀਵਾ ਜੋਤਿ ਦੁਆਰ ॥
39ਪਲੂ ਅਨਤ ਮੂਲੁ ਬਿਚਕਾਰਿ ॥
40ਸਰਬ ਕਲਾ ਲੇ ਆਪੇ ਰਹੈ ॥
41ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥
42ਮਸਤਕਿ ਪਦਮੁ ਦੁਆਲੈ ਮਣੀ ॥
43ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥
44ਪੰਚ ਸਬਦ ਨਿਰਮਾਇਲ ਬਾਜੇ ॥
45ਢੁਲਕੇ ਚਵਰ ਸੰਖ ਘਨ ਗਾਜੇ ॥
46ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥
47ਬੇਣੀ ਜਾਚੈ ਤੇਰਾ ਨਾਮੁ ॥੯॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath