ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 975 · Raag Nat Naaraayan

1ਰਾਗੁ ਨਟ ਨਾਰਾਇਨ ਮਹਲਾ ੪

2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥

4ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥੧॥ ਰਹਾਉ ॥

5ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥

6ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ ਹਰੇ ॥੧॥

7ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥

8ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥੨॥

9ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥

10ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥੩॥

11ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥

12ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥੪॥੧॥

13ਨਟ ਮਹਲਾ ੪ ॥

14ਰਾਮ ਜਪਿ ਜਨ ਰਾਮੈ ਨਾਮਿ ਰਲੇ ॥

15ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥੧॥ ਰਹਾਉ ॥

16ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥

17ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥੧॥

18ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥

19ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥੨॥

20ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥

21ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥

22ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹਿ ਦੇਖਿ ਹਰਿ ਮਿਲੇ ॥

23ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥੪॥੨॥

24ਨਟ ਮਹਲਾ ੪ ॥

25ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath