ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 976 · Raag Nat Naaraayan · Guru Raam Daas Ji

1ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਰਹਾਉ ॥

2ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥

3ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥੧॥

4ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥

5ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥

6ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥

7ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥

8ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ ॥

9ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥

10ਨਟ ਮਹਲਾ ੪ ॥

11ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥

12ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ ॥੧॥ ਰਹਾਉ ॥

13ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥

14ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥੧॥

15ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਪ੍ਰਭ ਕੀਏ ਪਤਿਤ ਪਵਗੇ ॥

16ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥

17ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥

18ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥੩॥

19ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥

20ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥

21ਨਟ ਮਹਲਾ ੪ ॥

22ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥

23ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥

24ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥

25ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥

26ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥

27ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥

28ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥

29ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥੩॥

30ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥

31ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥

32ਨਟ ਮਹਲਾ ੪ ॥

33ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥

34ਹਰਿ ਹਰਿ ਦਇਆਲਿ ਦਇਆ ਪ੍ਰਭ ਧਾਰੀ ਲਗਿ ਸਤਿਗੁਰ ਹਰਿ ਜਪਣੇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath