ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 977 · Raag Nat Naaraayan · Guru Raam Daas Ji

1ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥

2ਜਿਨ ਕਉ ਤੁਮੑਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥

3ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥

4ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥੨॥

5ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥

6ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥

7ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥

8ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥

9ਨਟ ਨਾਰਾਇਨ ਮਹਲਾ ੪ ਪੜਤਾਲ

10ੴ ਸਤਿਗੁਰ ਪ੍ਰਸਾਦਿ ॥

11ਮੇਰੇ ਮਨ ਸੇਵ ਸਫਲ ਹਰਿ ਘਾਲ ॥

12ਲੇ ਗੁਰ ਪਗ ਰੇਨ ਰਵਾਲ ॥

13ਸਭਿ ਦਾਲਿਦ ਭੰਜਿ ਦੁਖ ਦਾਲ ॥

14ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥

15ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥

16ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥

17ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥

18ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥

19ਨਟ ਮਹਲਾ ੪ ॥

20ਮਨ ਮਿਲੁ ਸੰਤਸੰਗਤਿ ਸੁਭਵੰਤੀ ॥

21ਸੁਨਿ ਅਕਥ ਕਥਾ ਸੁਖਵੰਤੀ ॥

22ਸਭ ਕਿਲਵਿਖ ਪਾਪ ਲਹੰਤੀ ॥

23ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥

24ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥

25ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥

26ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥

27ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥

28ਨਟ ਮਹਲਾ ੪ ॥

29ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥

30ਤਿਸ ਕਉ ਹਉ ਬਲਿ ਬਲਿ ਬਾਲ ॥

31ਸੋ ਹਰਿ ਜਨੁ ਹੈ ਭਲ ਭਾਲ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath