ਗੁਰੂ ਗ੍ਰੰਥ ਸਾਹਿਬ 978 · Raag Nat Naaraayan · Guru Raam Daas Ji
1ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥
2ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥
3ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥੧॥
4ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥
5ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥੨॥੩॥੯॥
6ਰਾਗੁ ਨਟ ਨਾਰਾਇਨ ਮਹਲਾ ੫
7ੴ ਸਤਿਗੁਰ ਪ੍ਰਸਾਦਿ ॥
8ਰਾਮ ਹਉ ਕਿਆ ਜਾਨਾ ਕਿਆ ਭਾਵੈ ॥
9ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥
10ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥
11ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥
12ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥
13ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥
14ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥
15ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥
16ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥
17ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥
18ਨਟ ਨਾਰਾਇਨ ਮਹਲਾ ੫ ਦੁਪਦੇ
19ੴ ਸਤਿਗੁਰ ਪ੍ਰਸਾਦਿ ॥
20ਉਲਾਹਨੋ ਮੈ ਕਾਹੂ ਨ ਦੀਓ ॥
21ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥
22ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥
23ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥
24ਜਬ ਤੇ ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥
25ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥੨॥੧॥੨॥
26ਨਟ ਮਹਲਾ ੫ ॥
27ਜਾ ਕਉ ਭਈ ਤੁਮਾਰੀ ਧੀਰ ॥
28ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥੧॥ ਰਹਾਉ ॥
29ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥
30ਮਾਤ ਪਿਤਾ ਸਾਜਨ ਸੰਤ ਮੇਰੇ ਸੰਤ ਸਹਾਈ ਬੀਰ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath