ਗੁਰੂ ਗ੍ਰੰਥ ਸਾਹਿਬ 979 · Raag Nat Naaraayan · Guru Arjan Dev Ji
1ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥
2ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥੨॥੨॥੩॥
3ਨਟ ਮਹਲਾ ੫ ॥
4ਅਪਨਾ ਜਨੁ ਆਪਹਿ ਆਪਿ ਉਧਾਰਿਓ ॥
5ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥
6ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥
7ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥
8ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥
9ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥
10ਨਟ ਮਹਲਾ ੫ ॥
11ਹਰਿ ਹਰਿ ਮਨ ਮਹਿ ਨਾਮੁ ਕਹਿਓ ॥
12ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥੧॥ ਰਹਾਉ ॥
13ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥
14ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥
15ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥
16ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥
17ਨਟ ਮਹਲਾ ੫ ॥
18ਚਰਨ ਕਮਲ ਸੰਗਿ ਲਾਗੀ ਡੋਰੀ ॥
19ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥
20ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥
21ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥
22ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥
23ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥
24ਨਟ ਮਹਲਾ ੫ ॥
25ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥
26ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥ ਰਹਾਉ ॥
27ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥
28ਪੂਰਨ ਪੂਰਿ ਰਹੇ ਕਿਰਪਾ ਨਿਧਿ ਘਟਿ ਘਟਿ ਦਿਸਟਿ ਸਮਾਇਣੁ ॥੧॥
29ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣ ॥
30ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥
31ਨਟ ਮਹਲਾ ੫ ॥
32ਮੇਰੈ ਸਰਬਸੁ ਨਾਮੁ ਨਿਧਾਨੁ ॥
33ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥
34ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ ॥
35ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੑੇ ਬਿਨਸਿਓ ਮੂੜ ਅਭਿਮਾਨੁ ॥੧॥
36ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥
37ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭॥੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath