ਗੁਰੂ ਗ੍ਰੰਥ ਸਾਹਿਬ 97 · Raag Maajh · Guru Arjan Dev Ji
1ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
2ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥
3ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥
4ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
5ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥
6ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥
7ਰਾਗੁ ਮਾਝ ਮਹਲਾ ੫ ॥
8ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥
9ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥
10ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥
11ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥
12ਨਉ ਨਿਧਿ ਤੇਰੈ ਅਖੁਟ ਭੰਡਾਰਾ ॥
13ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥
14ਸਭੁ ਕੋ ਆਸੈ ਤੇਰੀ ਬੈਠਾ ॥
15ਘਟ ਘਟ ਅੰਤਰਿ ਤੂੰਹੈ ਵੁਠਾ ॥
16ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥
17ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥
18ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥
19ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥
20ਮਾਝ ਮਹਲਾ ੫ ॥
21ਅਨਹਦੁ ਵਾਜੈ ਸਹਜਿ ਸੁਹੇਲਾ ॥
22ਸਬਦਿ ਅਨੰਦ ਕਰੇ ਸਦ ਕੇਲਾ ॥
23ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥
24ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥
25ਜੋ ਲੋੜੀਦਾ ਸੋਈ ਪਾਇਆ ॥
26ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥
27ਆਪੇ ਰਾਜਨੁ ਆਪੇ ਲੋਗਾ ॥
28ਆਪਿ ਨਿਰਬਾਣੀ ਆਪੇ ਭੋਗਾ ॥
29ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥
30ਜੇਹਾ ਡਿਠਾ ਮੈ ਤੇਹੋ ਕਹਿਆ ॥
31ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥
32ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥
33ਮਾਝ ਮਹਲਾ ੫ ॥
34ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥
35ਤਿਤੁ ਘਰਿ ਸਖੀਏ ਮੰਗਲੁ ਗਾਇਆ ॥
36ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥
37ਸਾ ਗੁਣਵੰਤੀ ਸਾ ਵਡਭਾਗਣਿ ॥
38ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥
39ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥
40ਅਚਾਰਵੰਤਿ ਸਾਈ ਪਰਧਾਨੇ ॥
41ਸਭ ਸਿੰਗਾਰ ਬਣੇ ਤਿਸੁ ਗਿਆਨੇ ॥
42ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥
43ਮਹਿਮਾ ਤਿਸ ਕੀ ਕਹਣੁ ਨ ਜਾਏ ॥
44ਜੋ ਪਿਰਿ ਮੇਲਿ ਲਈ ਅੰਗਿ ਲਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath