ਗੁਰੂ ਗ੍ਰੰਥ ਸਾਹਿਬ 980 · Raag Nat Naaraayan
1ਨਟ ਮਹਲਾ ੫ ॥
2ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
3ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
4ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
5ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥
6ਨਟ ਪੜਤਾਲ ਮਹਲਾ ੫
7ੴ ਸਤਿਗੁਰ ਪ੍ਰਸਾਦਿ ॥
8ਕੋਊ ਹੈ ਮੇਰੋ ਸਾਜਨੁ ਮੀਤੁ ॥
9ਹਰਿ ਨਾਮੁ ਸੁਨਾਵੈ ਨੀਤ ॥
10ਬਿਨਸੈ ਦੁਖੁ ਬਿਪਰੀਤਿ ॥
11ਸਭੁ ਅਰਪਉ ਮਨੁ ਤਨੁ ਚੀਤੁ ॥੧॥ ਰਹਾਉ ॥
12ਕੋਈ ਵਿਰਲਾ ਆਪਨ ਕੀਤ ॥
13ਸੰਗਿ ਚਰਨ ਕਮਲ ਮਨੁ ਸੀਤ ॥
14ਕਰਿ ਕਿਰਪਾ ਹਰਿ ਜਸੁ ਦੀਤ ॥੧॥
15ਹਰਿ ਭਜਿ ਜਨਮੁ ਪਦਾਰਥੁ ਜੀਤ ॥
16ਕੋਟਿ ਪਤਿਤ ਹੋਹਿ ਪੁਨੀਤ ॥
17ਨਾਨਕ ਦਾਸ ਬਲਿ ਬਲਿ ਕੀਤ ॥੨॥੧॥੧੦॥੧੯॥
18ਨਟ ਅਸਟਪਦੀਆ ਮਹਲਾ ੪
19ੴ ਸਤਿਗੁਰ ਪ੍ਰਸਾਦਿ ॥
20ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥
21ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮੑਾਰੇ ॥੧॥ ਰਹਾਉ ॥
22ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥
23ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥
24ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥
25ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥
26ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥
27ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥
28ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥
29ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮੑਾਰੇ ॥੪॥
30ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥
31ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥੫॥
32ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥
33ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥
34ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮੑਾਰੇ ॥
35ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥
36ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath