ਗੁਰੂ ਗ੍ਰੰਥ ਸਾਹਿਬ 981 · Raag Nat Naaraayan · Guru Raam Daas Ji
1ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥
2ਨਟ ਮਹਲਾ ੪ ॥
3ਰਾਮ ਹਮ ਪਾਥਰ ਨਿਰਗੁਨੀਆਰੇ ॥
4ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥
5ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥
6ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥
7ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥
8ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥
9ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥
10ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥
11ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥
12ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥
13ਉਗਵੈ ਦਿਨਸੁ ਆਲੁ ਜਾਲੁ ਸਮੑਾਲੈ ਬਿਖੁ ਮਾਇਆ ਕੇ ਬਿਸਥਾਰੇ ॥
14ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥
15ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥
16ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥
17ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥
18ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥
19ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥
20ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥
21ਨਟ ਮਹਲਾ ੪ ॥
22ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥
23ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥
24ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥
25ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥
26ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥
27ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥
28ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥
29ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥
30ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥
31ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥
32ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥
33ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath