ਗੁਰੂ ਗ੍ਰੰਥ ਸਾਹਿਬ 982 · Raag Nat Naaraayan · Guru Raam Daas Ji
1ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥
2ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥
3ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥
4ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥
5ਹਰਿ ਹਰਿ ਰੂਪ ਰੰਗਿ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥
6ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥
7ਨਟ ਮਹਲਾ ੪ ॥
8ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥
9ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥
10ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥
11ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥
12ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥
13ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥
14ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥
15ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥
16ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥
17ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥
18ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
19ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
20ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥
21ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥
22ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥
23ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥
24ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥
25ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥
26ਨਟ ਮਹਲਾ ੪ ॥
27ਰਾਮ ਕਰਿ ਕਿਰਪਾ ਲੇਹੁ ਉਬਾਰੇ ॥
28ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥
29ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥
30ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥੧॥
31ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥
32ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥੨॥
33ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath