ਗੁਰੂ ਗ੍ਰੰਥ ਸਾਹਿਬ 983 · Raag Nat Naaraayan · Guru Raam Daas Ji
1ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥
2ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥
3ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥੪॥
4ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥
5ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥੫॥
6ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥
7ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥
8ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥
9ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥
10ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥
11ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥੮॥੫॥
12ਨਟ ਮਹਲਾ ੪ ॥
13ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥
14ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥
15ਸਾਧੂ ਪੁਰਖ ਸਾਧ ਜਨ ਪਾਏ ਇਕ ਬਿਨਉ ਕਰਉ ਗੁਰ ਪਿਆਰੇ ॥
16ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥੧॥
17ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥
18ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥੨॥
19ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥
20ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥੩॥
21ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥
22ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥੪॥
23ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸੁਕਾਰੇ ॥
24ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥੫॥
25ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥
26ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥੬॥
27ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥
28ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੋੁਈ ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥
29ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਕਿਰਪਾ ਧਾਰੇ ॥
30ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥੮॥੬॥
31ਛਕਾ ੧ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath