ਗੁਰੂ ਗ੍ਰੰਥ ਸਾਹਿਬ 984 · Raag Maalee Gauraa
1ਰਾਗੁ ਮਾਲੀ ਗਉੜਾ ਮਹਲਾ ੪
2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥
4ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ ॥
5ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥
6ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥੧॥
7ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥
8ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥
9ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥
10ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥
11ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥
12ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥
13ਮਾਲੀ ਗਉੜਾ ਮਹਲਾ ੪ ॥
14ਜਪਿ ਮਨ ਰਾਮ ਨਾਮੁ ਸੁਖਦਾਤਾ ॥
15ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥
16ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥
17ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥
18ਧਨੁ ਧਨੁ ਸਾਧੁ ਜਿਨੑੀ ਹਰਿ ਪ੍ਰਭੁ ਪਾਇਆ ਤਿਨੑ ਪੂਛਉ ਹਰਿ ਕੀ ਬਾਤਾ ॥
19ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥੨॥
20ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥
21ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥
22ਰਾਮ ਰਸਾਇਣੁ ਜਿਨੑ ਗੁਰਮਤਿ ਪਾਇਆ ਤਿਨੑ ਕੀ ਊਤਮ ਬਾਤਾ ॥
23ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath