ਗੁਰੂ ਗ੍ਰੰਥ ਸਾਹਿਬ 985 · Raag Maalee Gauraa
1ਮਾਲੀ ਗਉੜਾ ਮਹਲਾ ੪ ॥
2ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥
3ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ ॥
4ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥
5ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥
6ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ ॥
7ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥
8ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥
9ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥
10ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥
11ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥੪॥੩॥
12ਮਾਲੀ ਗਉੜਾ ਮਹਲਾ ੪ ॥
13ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥
14ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ ॥
15ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ ॥
16ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥
17ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥
18ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ॥੨॥
19ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥
20ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥੩॥
21ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥
22ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥
23ਮਾਲੀ ਗਉੜਾ ਮਹਲਾ ੪ ॥
24ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥
25ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥
26ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥
27ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥
28ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ ॥
29ਤਿਨੑ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥
30ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥
31ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥
32ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ ॥
33ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥
34ਮਾਲੀ ਗਉੜਾ ਮਹਲਾ ੪ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath