ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 986 · Raag Maalee Gauraa · Guru Raam Daas Ji

1ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥

2ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਰਹਾਉ ॥

3ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥

4ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥

5ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥

6ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥

7ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥

8ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥

9ਕਲਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥

10ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥੪॥੬॥

11ਛਕਾ ੧ ॥

12ਮਾਲੀ ਗਉੜਾ ਮਹਲਾ ੫

13ੴ ਸਤਿਗੁਰ ਪ੍ਰਸਾਦਿ ॥

14ਰੇ ਮਨ ਟਹਲ ਹਰਿ ਸੁਖ ਸਾਰ ॥

15ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ॥੧॥ ਰਹਾਉ ॥

16ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥

17ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥੧॥

18ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥

19ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥੨॥

20ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥

21ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥

22ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥

23ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥

24ਮਾਲੀ ਗਉੜਾ ਮਹਲਾ ੫ ॥

25ਰਾਮ ਨਾਮ ਕਉ ਨਮਸਕਾਰ ॥

26ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥

27ਜਾ ਕੈ ਸਿਮਰਨਿ ਮਿਟਹਿ ਧੰਧ ॥

28ਜਾ ਕੈ ਸਿਮਰਨਿ ਛੂਟਹਿ ਬੰਧ ॥

29ਜਾ ਕੈ ਸਿਮਰਨਿ ਮੂਰਖ ਚਤੁਰ ॥

30ਜਾ ਕੈ ਸਿਮਰਨਿ ਕੁਲਹ ਉਧਰ ॥੧॥

31ਜਾ ਕੈ ਸਿਮਰਨਿ ਭਉ ਦੁਖ ਹਰੈ ॥

32ਜਾ ਕੈ ਸਿਮਰਨਿ ਅਪਦਾ ਟਰੈ ॥

33ਜਾ ਕੈ ਸਿਮਰਨਿ ਮੁਚਤ ਪਾਪ ॥

34ਜਾ ਕੈ ਸਿਮਰਨਿ ਨਹੀ ਸੰਤਾਪ ॥੨॥

35ਜਾ ਕੈ ਸਿਮਰਨਿ ਰਿਦ ਬਿਗਾਸ ॥

36ਜਾ ਕੈ ਸਿਮਰਨਿ ਕਵਲਾ ਦਾਸਿ ॥

37ਜਾ ਕੈ ਸਿਮਰਨਿ ਨਿਧਿ ਨਿਧਾਨ ॥

38ਜਾ ਕੈ ਸਿਮਰਨਿ ਤਰੇ ਨਿਦਾਨ ॥੩॥

39ਪਤਿਤ ਪਾਵਨੁ ਨਾਮੁ ਹਰੀ ॥

40ਕੋਟਿ ਭਗਤ ਉਧਾਰੁ ਕਰੀ ॥

41ਹਰਿ ਦਾਸ ਦਾਸਾ ਦੀਨੁ ਸਰਨ ॥

42ਨਾਨਕ ਮਾਥਾ ਸੰਤ ਚਰਨ ॥੪॥੨॥

43ਮਾਲੀ ਗਉੜਾ ਮਹਲਾ ੫ ॥

44ਐਸੋ ਸਹਾਈ ਹਰਿ ਕੋ ਨਾਮ ॥

45ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥

46ਬੂਡਤ ਕਉ ਜੈਸੇ ਬੇੜੀ ਮਿਲਤ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath