ਗੁਰੂ ਗ੍ਰੰਥ ਸਾਹਿਬ 988 · Raag Maalee Gauraa · Guru Arjan Dev Ji
1ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥
2ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥੨॥੧॥੬॥
3ਮਾਲੀ ਗਉੜਾ ਮਹਲਾ ੫ ॥
4ਪ੍ਰਭ ਸਮਰਥ ਦੇਵ ਅਪਾਰ ॥
5ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥
6ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥
7ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥
8ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥
9ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥
10ਮਾਲੀ ਗਉੜਾ ਮਹਲਾ ੫ ॥
11ਮਨਿ ਤਨਿ ਬਸਿ ਰਹੇ ਗੋਪਾਲ ॥
12ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥
13ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥
14ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥
15ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥
16ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥
17ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ
18ੴ ਸਤਿਗੁਰ ਪ੍ਰਸਾਦਿ ॥
19ਧਨਿ ਧੰਨਿ ਓ ਰਾਮ ਬੇਨੁ ਬਾਜੈ ॥
20ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥
21ਧਨਿ ਧਨਿ ਮੇਘਾ ਰੋਮਾਵਲੀ ॥
22ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥
23ਧਨਿ ਧਨਿ ਤੂ ਮਾਤਾ ਦੇਵਕੀ ॥
24ਜਿਹ ਗ੍ਰਿਹ ਰਮਈਆ ਕਵਲਾਪਤੀ ॥੨॥
25ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥
26ਜਹ ਖੇਲੈ ਸ੍ਰੀ ਨਾਰਾਇਨਾ ॥੩॥
27ਬੇਨੁ ਬਜਾਵੈ ਗੋਧਨੁ ਚਰੈ ॥
28ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥
29ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥
30ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥
31ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥
32ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥
33ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥
34ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥
35ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥
36ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥
37ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥
38ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥
39ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath