ਗੁਰੂ ਗ੍ਰੰਥ ਸਾਹਿਬ 98 · Raag Maajh · Guru Arjan Dev Ji
1ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥
2ਮਾਝ ਮਹਲਾ ੫ ॥
3ਖੋਜਤ ਖੋਜਤ ਦਰਸਨ ਚਾਹੇ ॥
4ਭਾਤਿ ਭਾਤਿ ਬਨ ਬਨ ਅਵਗਾਹੇ ॥
5ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥
6ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥
7ਪੂਜਾ ਤਿਲਕੁ ਤੀਰਥ ਇਸਨਾਨਾ ॥
8ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥
9ਅਨਿਕ ਬਰਖ ਕੀਏ ਜਪ ਤਾਪਾ ॥
10ਗਵਨੁ ਕੀਆ ਧਰਤੀ ਭਰਮਾਤਾ ॥
11ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥
12ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥
13ਮਨੁ ਤਨੁ ਸੀਤਲੁ ਧੀਰਜੁ ਪਾਇਆ ॥
14ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥
15ਮਾਝ ਮਹਲਾ ੫ ॥
16ਪਾਰਬ੍ਰਹਮ ਅਪਰੰਪਰ ਦੇਵਾ ॥
17ਅਗਮ ਅਗੋਚਰ ਅਲਖ ਅਭੇਵਾ ॥
18ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥
19ਗੁਰਮੁਖਿ ਮਧੁਸੂਦਨੁ ਨਿਸਤਾਰੇ ॥
20ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥
21ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥
22ਨਿਰਹਾਰੀ ਕੇਸਵ ਨਿਰਵੈਰਾ ॥
23ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥
24ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥
25ਅਮੋਘ ਦਰਸਨ ਬੇਅੰਤ ਅਪਾਰਾ ॥
26ਵਡ ਸਮਰਥੁ ਸਦਾ ਦਾਤਾਰਾ ॥
27ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥
28ਮਾਝ ਮਹਲਾ ੫ ॥
29ਕਹਿਆ ਕਰਣਾ ਦਿਤਾ ਲੈਣਾ ॥
30ਗਰੀਬਾ ਅਨਾਥਾ ਤੇਰਾ ਮਾਣਾ ॥
31ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥
32ਭਾਣੈ ਉਝੜ ਭਾਣੈ ਰਾਹਾ ॥
33ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥
34ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥
35ਨਾ ਕੋ ਮੂਰਖੁ ਨਾ ਕੋ ਸਿਆਣਾ ॥
36ਵਰਤੈ ਸਭ ਕਿਛੁ ਤੇਰਾ ਭਾਣਾ ॥
37ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥
38ਖਾਕੁ ਸੰਤਨ ਕੀ ਦੇਹੁ ਪਿਆਰੇ ॥
39ਆਇ ਪਇਆ ਹਰਿ ਤੇਰੈ ਦੁਆਰੈ ॥
40ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥
41ਮਾਝ ਮਹਲਾ ੫ ॥
42ਦੁਖੁ ਤਦੇ ਜਾ ਵਿਸਰਿ ਜਾਵੈ ॥
43ਭੁਖ ਵਿਆਪੈ ਬਹੁ ਬਿਧਿ ਧਾਵੈ ॥
44ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥
45ਸਤਿਗੁਰੁ ਮੇਰਾ ਵਡ ਸਮਰਥਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath