ਗੁਰੂ ਗ੍ਰੰਥ ਸਾਹਿਬ 990 · Raag Maaroo · Guru Nanak Dev Ji
1ਪਾਪ ਪਥਰ ਤਰਣੁ ਨ ਜਾਈ ॥
2ਭਉ ਬੇੜਾ ਜੀਉ ਚੜਾਊ ॥
3ਕਹੁ ਨਾਨਕ ਦੇਵੈ ਕਾਹੂ ॥੪॥੨॥
4ਮਾਰੂ ਮਹਲਾ ੧ ਘਰੁ ੧ ॥
5ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥
6ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥
7ਚਿਤ ਚੇਤਸਿ ਕੀ ਨਹੀ ਬਾਵਰਿਆ ॥
8ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
9ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥
10ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥
11ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥
12ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੑੀ ਚਿੰਤ ਭਈ ॥੩॥
13ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥
14ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥
15ਮਾਰੂ ਮਹਲਾ ੧ ॥
16ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥
17ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥
18ਦਾਦਰ ਤੂ ਕਬਹਿ ਨ ਜਾਨਸਿ ਰੇ ॥
19ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥
20ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥
21ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥
22ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥
23ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥
24ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥
25ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥
26ਇਕਿ ਪਾਖੰਡੀ ਨਾਮਿ ਨ ਰਾਚਹਿ ਇਕ ਹਰਿ ਹਰਿ ਚਰਣੀ ਰੇ ॥
27ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥
28ਮਾਰੂ ਮਹਲਾ ੧ ॥
29ਸਲੋਕੁ ॥
30ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥
31ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥
32ਸਬਦੁ ॥
33ਸਖੀ ਸਹੇਲੀ ਗਰਬਿ ਗਹੇਲੀ ॥
34ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥
35ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥
36ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥
37ਹਉ ਦੋਹਾਗਣਿ ਖਰੀ ਰੰਞਾਣੀ ॥
38ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥
39ਤੂ ਦਾਨਾ ਸਾਹਿਬੁ ਸਿਰਿ ਮੇਰਾ ॥
40ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥
41ਭਣਤਿ ਨਾਨਕੁ ਅੰਦੇਸਾ ਏਹੀ ॥
42ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath