ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 991 · Raag Maaroo

1ਮਾਰੂ ਮਹਲਾ ੧ ॥

2ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥

3ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥

4ਤੇਰੇ ਲਾਲੇ ਕਿਆ ਚਤੁਰਾਈ ॥

5ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥

6ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥

7ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥

8ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥

9ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥

10ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥

11ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥

12ਮਾਰੂ ਮਹਲਾ ੧ ॥

13ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥

14ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥

15ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥

16ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥

17ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥

18ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥

19ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥

20ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥

21ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥

22ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥

23ਮਾਰੂ ਮਹਲਾ ੧ ॥

24ਇਹੁ ਧਨੁ ਸਰਬ ਰਹਿਆ ਭਰਪੂਰਿ ॥

25ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥

26ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥

27ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥

28ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥

29ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥

30ਇਸੁ ਧਨ ਕੀ ਦੇਖਹੁ ਵਡਿਆਈ ॥

31ਸਹਜੇ ਮਾਤੇ ਅਨਦਿਨੁ ਜਾਈ ॥੩॥

32ਇਕ ਬਾਤ ਅਨੂਪ ਸੁਨਹੁ ਨਰ ਭਾਈ ॥

33ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥

34ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥

35ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥

36ਮਾਰੂ ਮਹਲਾ ੧ ॥

37ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥

38ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥

39ਮੂੜੇ ਕਾਇਚੇ ਭਰਮਿ ਭੁਲਾ ॥

40ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥

41ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥

42ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath