ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 992 · Raag Maaroo · Guru Nanak Dev Ji

1ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥

2ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥

3ਮਾਰੂ ਮਹਲਾ ੧ ॥

4ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥

5ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥

6ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥

7ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥

8ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥

9ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥

10ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥

11ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥

12ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥

13ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥

14ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥

15ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥

16ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥

17ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥

18ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥

19ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥

20ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥

21ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥

22ਮਾਰੂ ਮਹਲਾ ੧ ॥

23ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥

24ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥

25ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥

26ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥

27ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥

28ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥

29ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥

30ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥

31ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥

32ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥

33ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥

34ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath