ਗੁਰੂ ਗ੍ਰੰਥ ਸਾਹਿਬ 993 · Raag Maaroo
1ਰਾਗੁ ਮਾਰੂ ਮਹਲਾ ੧ ਘਰੁ ੫
2ੴ ਸਤਿਗੁਰ ਪ੍ਰਸਾਦਿ ॥
3ਅਹਿਨਿਸਿ ਜਾਗੈ ਨੀਦ ਨ ਸੋਵੈ ॥
4ਸੋ ਜਾਣੈ ਜਿਸੁ ਵੇਦਨ ਹੋਵੈ ॥
5ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥
6ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥
7ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥
8ਪਿਰ ਸੇਤੀ ਧਨ ਪ੍ਰੇਮੁ ਰਚਾਏ ॥
9ਗੁਰ ਕੈ ਸਬਦਿ ਤਥਾ ਚਿਤੁ ਲਾਏ ॥
10ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥
11ਸਹਸਾ ਤੋੜੇ ਭਰਮੁ ਚੁਕਾਏ ॥
12ਸਹਜੇ ਸਿਫਤੀ ਧਣਖੁ ਚੜਾਏ ॥
13ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥
14ਹਉਮੈ ਜਲਿਆ ਮਨਹੁ ਵਿਸਾਰੇ ॥
15ਜਮ ਪੁਰਿ ਵਜਹਿ ਖੜਗ ਕਰਾਰੇ ॥
16ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥
17ਮਾਇਆ ਮਮਤਾ ਪਵਹਿ ਖਿਆਲੀ ॥
18ਜਮ ਪੁਰਿ ਫਾਸਹਿਗਾ ਜਮ ਜਾਲੀ ॥
19ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥
20ਨਾ ਹਉ ਕਰਤਾ ਨਾ ਮੈ ਕੀਆ ॥
21ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥
22ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥
23ਮਾਰੂ ਮਹਲਾ ੩ ਘਰੁ ੧
24ੴ ਸਤਿਗੁਰ ਪ੍ਰਸਾਦਿ ॥
25ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥
26ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥
27ਬਾਬਾ ਦੇਹਿ ਵਸਾ ਸਚ ਗਾਵਾ ॥
28ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥
29ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥
30ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥
31ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥
32ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥
33ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥
34ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥
35ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥
36ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥
37ਮਾਰੂ ਮਹਲਾ ੩ ॥
38ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥
39ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath