ਗੁਰੂ ਗ੍ਰੰਥ ਸਾਹਿਬ 994 · Raag Maaroo · Guru Amar Daas Ji
1ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥
2ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥
3ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥
4ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥
5ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥
6ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥
7ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥
8ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥
9ਮਾਰੂ ਮਹਲਾ ੩ ॥
10ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥
11ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥
12ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥
13ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥
14ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥
15ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥
16ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥
17ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥
18ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥
19ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥
20ਮਾਰੂ ਮਹਲਾ ੩ ॥
21ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥
22ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥
23ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥
24ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥
25ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥
26ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥
27ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥
28ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥
29ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥
30ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥
31ਮਾਰੂ ਮਹਲਾ ੩ ॥
32ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥
33ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥੧॥
34ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥
35ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥੧॥ ਰਹਾਉ ॥
36ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥
37ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥
38ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥
39ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath