ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 995 · Raag Maaroo · Guru Amar Daas Ji

1ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥

2ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥੪॥੫॥

3ਮਾਰੂ ਮਹਲਾ ੪ ਘਰੁ ੨

4ੴ ਸਤਿਗੁਰ ਪ੍ਰਸਾਦਿ ॥

5ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥

6ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥

7ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥

8ਮੇਰੇ ਮਨ ਨਾਮੁ ਜਪਤ ਉਧਰੇ ॥

9ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥

10ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥

11ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥

12ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥੨॥

13ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥

14ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥

15ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥

16ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥

17ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥

18ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥

19ਮਾਰੂ ਮਹਲਾ ੪ ॥

20ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥

21ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥

22ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥੧॥

23ਮੇਰੇ ਮਨ ਨਾਮੁ ਜਪਤ ਤਰਿਆ ॥

24ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥

25ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥

26ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥

27ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥

28ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥

29ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥

30ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥

31ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥

32ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥

33ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath