ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 996 · Raag Maaroo

1ਮਾਰੂ ਮਹਲਾ ੪ ਘਰੁ ੩

2ੴ ਸਤਿਗੁਰ ਪ੍ਰਸਾਦਿ ॥

3ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥

4ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥

5ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥

6ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥

7ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥

8ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥

9ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥

10ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥

11ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥

12ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥

13ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥

14ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥

15ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥

16ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥

17ਮਾਰੂ ਮਹਲਾ ੪ ॥

18ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥

19ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥

20ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥

21ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥

22ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥

23ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥

24ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥

25ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥

26ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥

27ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥

28ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥

29ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥

30ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥

31ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥

32ਮਾਰੂ ਮਹਲਾ ੪ ॥

33ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥

34ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath