ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 997 · Raag Maaroo · Guru Raam Daas Ji

1ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥

2ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥

3ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥

4ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥

5ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥

6ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥

7ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥

8ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥

9ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥

10ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥

11ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥

12ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥

13ਮਾਰੂ ਮਹਲਾ ੪ ॥

14ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥

15ਮਿਲਿ ਸੰਗਤਿ ਸਰਧਾ ਊਪਜੈ ਗੁਰ ਸਬਦੀ ਹਰਿ ਰਸੁ ਚਾਖੁ ॥

16ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥

17ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥

18ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥

19ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥

20ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥

21ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥

22ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥

23ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥

24ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥

25ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥

26ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥

27ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥੪॥੪॥੬॥

28ਮਾਰੂ ਮਹਲਾ ੪ ਘਰੁ ੫

29ੴ ਸਤਿਗੁਰ ਪ੍ਰਸਾਦਿ ॥

30ਹਰਿ ਹਰਿ ਭਗਤਿ ਭਰੇ ਭੰਡਾਰਾ ॥

31ਗੁਰਮੁਖਿ ਰਾਮੁ ਕਰੇ ਨਿਸਤਾਰਾ ॥

32ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥੧॥

33ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥

34ਹਰਿ ਹਿਰਦੈ ਸਦਾ ਸਦਾ ਸਮਾਲੀ ॥

35ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath