ਗੁਰੂ ਗ੍ਰੰਥ ਸਾਹਿਬ 999 · Raag Maaroo · Guru Arjan Dev Ji
1ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥
2ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥
3ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥
4ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥
5ਮਾਰੂ ਮਹਲਾ ੫ ॥
6ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥
7ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥
8ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥
9ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥
10ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥
11ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥
12ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥
13ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥
14ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥
15ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥੪॥੨॥
16ਮਾਰੂ ਮਹਲਾ ੫ ॥
17ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥
18ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥੧॥
19ਅਵਰ ਦਿਨ ਕਾਹੂ ਕਾਜ ਨ ਲਾਏ ॥
20ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥੧॥ ਰਹਾਉ ॥
21ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥
22ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥
23ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥
24ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥੩॥
25ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥
26ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥
27ਮਾਰੂ ਮਹਲਾ ੫ ॥
28ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥
29ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥੧॥
30ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥
31ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥ ਰਹਾਉ ॥
32ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥
33ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥੨॥
34ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥
35ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥੩॥
36ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥
37ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥੪॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath