ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 99 · Raag Maajh · Guru Arjan Dev Ji

1ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥

2ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥

3ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥

4ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥

5ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥

6ਹਉ ਬਲਿਹਾਰੀ ਸਤਿਗੁਰ ਪੂਰੇ ॥

7ਜਿਨਿ ਬੰਧਨ ਕਾਟੇ ਸਗਲੇ ਮੇਰੇ ॥

8ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥

9ਮਾਝ ਮਹਲਾ ੫ ॥

10ਲਾਲ ਗੋਪਾਲ ਦਇਆਲ ਰੰਗੀਲੇ ॥

11ਗਹਿਰ ਗੰਭੀਰ ਬੇਅੰਤ ਗੋਵਿੰਦੇ ॥

12ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥

13ਦੁਖ ਭੰਜਨ ਨਿਧਾਨ ਅਮੋਲੇ ॥

14ਨਿਰਭਉ ਨਿਰਵੈਰ ਅਥਾਹ ਅਤੋਲੇ ॥

15ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥

16ਸਦਾ ਸੰਗੀ ਹਰਿ ਰੰਗ ਗੋਪਾਲਾ ॥

17ਊਚ ਨੀਚ ਕਰੇ ਪ੍ਰਤਿਪਾਲਾ ॥

18ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥

19ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥

20ਏਹ ਸੁਮਤਿ ਗੁਰੂ ਤੇ ਪਾਈ ॥

21ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥

22ਮਾਝ ਮਹਲਾ ੫ ॥

23ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥

24ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥

25ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥

26ਉਦਮੁ ਕਰਤ ਮਨੁ ਨਿਰਮਲੁ ਹੋਆ ॥

27ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥

28ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥

29ਅੰਤਰਿ ਬਾਹਰਿ ਤੇਰੀ ਬਾਣੀ ॥

30ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥

31ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥੩॥

32ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥

33ਹਰਿ ਪੈਨਣੁ ਨਾਮੁ ਭੋਜਨੁ ਥੀਆ ॥

34ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥

35ਮਾਝ ਮਹਲਾ ੫ ॥

36ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥

37ਕਰਉ ਬਿਨੰਤੀ ਮਾਨੁ ਤਿਆਗਉ ॥

38ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥

39ਤੁਮ ਦਾਤੇ ਤੁਮ ਪੁਰਖ ਬਿਧਾਤੇ ॥

40ਤੁਮ ਸਮਰਥ ਸਦਾ ਸੁਖਦਾਤੇ ॥

41ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥

42ਦਰਸਨਿ ਤੇਰੈ ਭਵਨ ਪੁਨੀਤਾ ॥

43ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥

44ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath