ਗੁਰੂ ਗ੍ਰੰਥ ਸਾਹਿਬ 9 · So Dar · Guru Nanak Dev Ji
1ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
2ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
3ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
4ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
5ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
6ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
7ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
8ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
9ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
10ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
11ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
12ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
13ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
14ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥
15ਆਸਾ ਮਹਲਾ ੧ ॥
16ਸੁਣਿ ਵਡਾ ਆਖੈ ਸਭੁ ਕੋਇ ॥
17ਕੇਵਡੁ ਵਡਾ ਡੀਠਾ ਹੋਇ ॥
18ਕੀਮਤਿ ਪਾਇ ਨ ਕਹਿਆ ਜਾਇ ॥
19ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
20ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
21ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
22ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
23ਸਭ ਕੀਮਤਿ ਮਿਲਿ ਕੀਮਤਿ ਪਾਈ ॥
24ਗਿਆਨੀ ਧਿਆਨੀ ਗੁਰ ਗੁਰਹਾਈ ॥
25ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
26ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
27ਸਿਧਾ ਪੁਰਖਾ ਕੀਆ ਵਡਿਆਈਆ ॥
28ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
29ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
30ਆਖਣ ਵਾਲਾ ਕਿਆ ਵੇਚਾਰਾ ॥
31ਸਿਫਤੀ ਭਰੇ ਤੇਰੇ ਭੰਡਾਰਾ ॥
32ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
33ਨਾਨਕ ਸਚੁ ਸਵਾਰਣਹਾਰਾ ॥੪॥੨॥
34ਆਸਾ ਮਹਲਾ ੧ ॥
35ਆਖਾ ਜੀਵਾ ਵਿਸਰੈ ਮਰਿ ਜਾਉ ॥
36ਆਖਣਿ ਅਉਖਾ ਸਾਚਾ ਨਾਉ ॥
37ਸਾਚੇ ਨਾਮ ਕੀ ਲਾਗੈ ਭੂਖ ॥
38ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
39ਸੋ ਕਿਉ ਵਿਸਰੈ ਮੇਰੀ ਮਾਇ ॥
40ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
41ਸਾਚੇ ਨਾਮ ਕੀ ਤਿਲੁ ਵਡਿਆਈ ॥
42ਆਖਿ ਥਕੇ ਕੀਮਤਿ ਨਹੀ ਪਾਈ ॥
43ਜੇ ਸਭਿ ਮਿਲਿ ਕੈ ਆਖਣ ਪਾਹਿ ॥
44ਵਡਾ ਨ ਹੋਵੈ ਘਾਟਿ ਨ ਜਾਇ ॥੨॥
45ਨਾ ਓਹੁ ਮਰੈ ਨ ਹੋਵੈ ਸੋਗੁ ॥
46ਦੇਦਾ ਰਹੈ ਨ ਚੂਕੈ ਭੋਗੁ ॥
47ਗੁਣੁ ਏਹੋ ਹੋਰੁ ਨਾਹੀ ਕੋਇ ॥
48ਨਾ ਕੋ ਹੋਆ ਨਾ ਕੋ ਹੋਇ ॥੩॥
49ਜੇਵਡੁ ਆਪਿ ਤੇਵਡ ਤੇਰੀ ਦਾਤਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath